X Close
X
+91-9846067672

ਐਕਟਰ ਮਨੋਜ ਵਾਜਪਾਈ ਤੇ ਸਿਧਾਰਥ ਮਲਹੋਤਰਾ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ


ਅੰਮ੍ਰਿਤਸਰ— ਬਾਲੀਵੁੱਡ ਫਿਲਮ 'ਅਯਾਰੀ' ਦੀ ਸਟਾਰ ਕਾਸਟ ਅੱਜ ਸਵੇਰੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਨ੍ਹਾਂ ਸਿਤਾਰਿਆਂ ਨੇ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਫ਼ਿਲਮ ਦੀ ਕਾਮਯਾਬੀ ਲਈ ਅਰਦਾਸ ਕੀਤੀ।

ਬਾਲੀਵੁੱਡ ਕਲਾਕਾਰ ਸਿਧਾਰਥ ਮਲਹੋਤਰਾ, ਮਨੋਜ ਵਾਜਪਾਈ, ਰਕੁਲ ਪ੍ਰੀਤ ਸਿੰਘ, ਪੂਜਾ ਚੋਪੜਾ ਅਤੇ ਨਿਰਦੇਸ਼ਕ ਨੀਰਜ ਪਾਂਡੇ ਨੇ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਕਿਹਾ ਕਿ ਉਨ੍ਹਾਂ ਵਲੋਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ ਹੈ ਕਿ ਫ਼ਿਲਮ ਨੂੰ ਕਾਮਯਾਬੀ ਮਿਲੇ।

ਜਾਣਕਾਰੀ ਮੁਤਾਬਕ ਇਹ ਫ਼ਿਲਮ 9 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦੀ ਪ੍ਰਮੋਸ਼ਨ ਦੌਰਾਨ ਫ਼ਿਲਮ ਦੇ ਨਿਰਦੇਸ਼ਕ ਅਤੇ ਕਲਾਕਾਰ 'ਗੁਰੂ ਕੀ ਨਗਰੀ' ਪਹੁੰਚੇ ਹੋਏ ਹਨ।

ਇਨ੍ਹਾਂ ਕਲਾਕਾਰਾਂ ਨੇ ਬੀਤੇ ਦਿਨ ਅਟਾਰੀ ਸਰਹੱਦ ਤੇ ਪਾਕਿਸਤਾਨ ਰੇਂਜਰਾਂ ਅਤੇ ਬੀ. ਐੱਸ. ਐੱਫ. ਜਵਾਨਾਂ ਵਿਚਾਲੇ ਹੋਣ ਵਾਲੀ ਪਰੇਡ ਵੀ ਦੇਖੀ ਅਤੇ ਉੱਥੇ ਵੀ ਆਪਣੀ ਫ਼ਿਲਮ ਦਾ ਪ੍ਰਚਾਰ ਵੀ ਕੀਤਾ।

'ਅਯਾਰੀ' ਵਿੱਚ ਮੁੱਖ ਭੁਮਿਕਾ ਨਿਭਾਅ ਰਹੇ ਸਿਧਾਰਥ ਮਲਹੋਤਰਾ ਨੇ ਕਿਹਾ ਕਿ ਉਨ੍ਹਾਂ ਨੂੰ 'ਗੁਰੂ ਕੀ ਨਗਰੀ' ਆ ਕੇ ਬਹੁਤ ਹੀ ਚੰਗਾ ਲੱਗ ਰਿਹਾ ਹੈ ਅਤੇ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਕੇ ਮਨ ਨੂੰ ਸ਼ਾਂਤੀ ਮਿਲੀ ਹੈ। ਉਨ੍ਹਾਂ ਨੂੰ ਆਸ ਹੈ ਕਿ ਲੋਕ ਉਨ੍ਹਾਂ ਦੀ ਫ਼ਿਲਮ ਨੂੰ ਜ਼ਰੂਰ ਪਸੰਦ ਕਰਨਗੇ।